Prime Echo News

ਸੱਚ ਦੀ ਆਵਾਜ਼

Punjab Beadbi Law 2026 | ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ – CM Bhagwant Mann ਦਾ ਵੱਡਾ ਫੈਸਲਾ !

29 Apr 2026 | 09:39 AM By Prime Echo News
Punjab Beadbi Law 2026 | ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ – CM Bhagwant Mann ਦਾ ਵੱਡਾ ਫੈਸਲਾ !
Prime Echo News:- ਪੰਜਾਬ ਵਿੱਚ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਮਾਨ ਸਰਕਾਰ ਵੱਲੋਂ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ। Punjab ਦੇ ਰਾਜਪਾਲ ਵੱਲੋਂ ਬੇਅਦਬੀ ਵਿਰੋਧੀ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਹੁਣ ਇਹ ਸਖ਼ਤ ਕਾਨੂੰਨ ਪੂਰੇ ਸੂਬੇ ਵਿੱਚ ਲਾਗੂ ਹੋ ਗਿਆ ਹੈ।

ਮੁੱਖ ਮੰਤਰੀ Bhagwant Mann ਨੇ ਖੁਦ ਆਪਣੀ ਸੋਸ਼ਲ ਮੀਡੀਆ ਹੈਂਡਲ ਤੇ ਪੋਸਟ ਕਰਕੇ ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਲੋਕਾਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ।

ਕੀ ਹੈ ਨਵਾਂ ਕਾਨੂੰਨ?

ਨਵੇਂ ਕਾਨੂੰਨ ਅਨੁਸਾਰ ਜੇ ਕੋਈ ਵੀ ਵਿਅਕਤੀ ਹੇਠ ਲਿਖੇ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਦਾ ਹੈ ਜਾਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਨੂੰ ਉਮਰ ਕੈਦ (Life Imprisonment) ਦੀ ਸਜ਼ਾ ਦਿੱਤੀ ਜਾਵੇਗੀ:

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਸ੍ਰੀ ਮਦ ਭਗਵਤ ਗੀਤਾ
ਪਵਿੱਤਰ ਕੁਰਾਨ
ਪਵਿੱਤਰ ਬਾਈਬਲ

ਪਹਿਲਾਂ ਅਜਿਹੇ ਮਾਮਲਿਆਂ ਵਿੱਚ ਸਜ਼ਾ ਦੇ ਪ੍ਰਬੰਧ ਕਾਫੀ ਘੱਟ ਸਨ, ਜਿਸ ਕਾਰਨ ਕਈ ਦੋਸ਼ੀ ਜਲਦੀ ਰਿਹਾ ਹੋ ਜਾਂਦੇ ਸਨ।

CM ਮਾਨ ਦਾ ਬਿਆਨ

ਸੀਐਮ ਮਾਨ ਨੇ ਕਿਹਾ ਸਾਡੇ ਲਈ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥ ਸਭ ਤੋਂ ਉੱਪਰ ਹਨ। ਬੇਅਦਬੀ ਦੀਆਂ ਘਟਨਾਵਾਂ ਨਾਲ ਲੋਕਾਂ ਦੇ ਦਿਲ ਵਲੂੰਧਰੇ ਜਾਂਦੇ ਹਨ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ ਅਤੇ ਅਜਿਹਾ ਗੁਨਾਹ ਕਰਨ ਵਾਲਿਆਂ ਨੂੰ ਆਪਣੀ ਸਾਰੀ ਉਮਰ ਜੇਲ੍ਹ ਵਿੱਚ ਰਹਿਣਾ ਪਵੇਗਾ।"

ਲੰਬੇ ਸਮੇਂ ਤੋਂ ਸੀ ਮੰਗ

ਸਿੱਖ ਜਥੇਬੰਦੀਆਂ ਅਤੇ ਵੱਖ-ਵੱਖ ਧਰਮਾਂ ਦੇ ਆਗੂ ਕਾਫੀ ਸਮੇਂ ਤੋਂ ਮੰਗ ਕਰ ਰਹੇ ਸਨ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸਜ਼ਾ ਇੰਨੀ ਸਖ਼ਤ ਹੋਣੀ ਚਾਹੀਦੀ ਹੈ ਕਿ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ। ਇਸ ਕਾਨੂੰਨ ਦੇ ਲਾਗੂ ਹੋਣ ਨਾਲ ਪੰਜਾਬ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਤੱਤਾਂ 'ਤੇ ਨੱਥ ਪਾਈ ਜਾ ਸਕੇਗੀ।

Comments

Leave a Comment